ਅਮਰੀਕਾ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਨਵੇਂ ਕੜੇ ਨਿਯਮ ਲਾਗੂ

ਬਿਨਾਂ ਜਾਣੂ ਕਰਵਾਏ ਕੋਰਸ ਛੱਡਣ ’ਤੇ ਵੀਜ਼ਾ ਰੱਦ ਹੋ ਸਕਦਾ ਹੈ: ਅਮਰੀਕਾ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਚਿਤਾਵਨੀ
ਵਾਸ਼ਿੰਗਟਨ – ਅਮਰੀਕੀ ਇਮੀਗ੍ਰੇਸ਼ਨ ਅਥਾਰਿਟੀਆਂ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਨੀਤੀਆਂ ਨੂੰ ਲੈ ਕੇ ਹੋਰ ਸਖ਼ਤੀ ਦਿਖਾਈ ਹੈ। ਨਵੇਂ ਨਿਰਦੇਸ਼ਾਂ ਅਨੁਸਾਰ, ਜੇਕਰ ਕੋਈ ਵਿਦਿਆਰਥੀ ਬਿਨਾਂ ਆਪਣੇ ਸਕੂਲ ਜਾਂ ਯੂਨੀਵਰਸਿਟੀ ਨੂੰ ਜਾਣੂ ਕਰਵਾਏ ਕੋਰਸ ਛੱਡ ਦਿੰਦਾ ਹੈ ਜਾਂ ਕਲਾਸਾਂ ਵਿੱਚ ਹਾਜ਼ਰੀ ਨਹੀਂ ਲੈਂਦਾ, ਤਾਂ ਉਸਦਾ ਸਟੂਡੈਂਟ ਵੀਜ਼ਾ ਤੁਰੰਤ ਰੱਦ ਕੀਤਾ ਜਾ ਸਕਦਾ ਹੈ।
ਅਮਰੀਕੀ ਸਰਕਾਰ ਵੱਲੋਂ ਜਾਰੀ ਅਧਿਕਾਰਿਕ ਬਿਆਨ ਵਿੱਚ ਚਿਤਾਵਨੀ ਦਿੱਤੀ ਗਈ ਕਿ,
“ਜੇਕਰ ਤੁਸੀਂ ਆਪਣੀ ਅਧਿਐਨ ਸਥਿਤੀ ਬਿਨਾਂ ਦੱਸੇ ਬਦਲਦੇ ਹੋ ਜਾਂ ਪਾਠਕ੍ਰਮ ਨੂੰ ਅਧੂਰਾ ਛੱਡ ਦਿੰਦੇ ਹੋ, ਤਾਂ ਤੁਹਾਡਾ ਵੀਜ਼ਾ ਰੱਦ ਹੋ ਸਕਦਾ ਹੈ। ਇਸ ਤੋਂ ਇਲਾਵਾ, ਭਵਿੱਖ ਵਿੱਚ ਵੀ ਅਮਰੀਕਾ ਦਾ ਵੀਜ਼ਾ ਪ੍ਰਾਪਤ ਕਰਨਾ ਮੁਸ਼ਕਲ ਹੋ ਜਾਵੇਗਾ।”
ਇਸ ਲਈ ਵਿਦਿਆਰਥੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਆਪਣੇ ਵੀਜ਼ੇ ਦੀਆਂ ਸਾਰੀਆਂ ਸ਼ਰਤਾਂ ਦੀ ਪੂਰੀ ਪਾਲਣਾ ਕਰਣ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਤੋਂ ਬਚਣ।
ਇਸ ਨਵੇਂ ਨਿਰਦੇਸ਼ ਕਾਰਨ ਅਮਰੀਕਾ ਵਿਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਵਿੱਚ ਚਿੰਤਾ ਦੀ ਲਹਿਰ ਹੈ। ਖਾਸ ਕਰਕੇ ਉਹ ਵਿਦਿਆਰਥੀ ਜੋ ਪੜ੍ਹਾਈ ਨਾਲ ਨਾਲ ਕੰਮ ਨੂੰ ਤਰਜੀਹ ਦੇ ਰਹੇ ਹਨ, ਉਨ੍ਹਾਂ ਲਈ ਇਹ ਨਿਯਮ ਔਖਾ ਸਾਬਤ ਹੋ ਸਕਦਾ ਹੈ।
ਟਰੰਪ ਪ੍ਰਸ਼ਾਸਨ ਵੱਲੋਂ ਇਮੀਗ੍ਰੇਸ਼ਨ ਨੀਤੀਆਂ ਨੂੰ ਲੈ ਕੇ ਲਗਾਤਾਰ ਕੜਕ ਰਵੱਈਆ ਅਪਣਾਇਆ ਜਾ ਰਿਹਾ ਹੈ। ਅਮਰੀਕਾ ਵੱਲੋਂ ਪਿਛਲੇ ਕੁਝ ਸਮਿਆਂ ਤੋਂ ਵਿਦਿਆਰਥੀ ਵੀਜ਼ਿਆਂ ਲਈ ਨਵੇਂ-ਨਵੇਂ ਨਿਯਮ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਵਿਦੇਸ਼ੀ ਵਿਦਿਆਰਥੀਆਂ ਲਈ ਮੌਜੂਦਾ ਪੜ੍ਹਾਈ ਦੀ ਯਾਤਰਾ ਹੋਰ ਔਖੀ ਬਣ ਰਹੀ ਹੈ।
  • Related Posts

    ਪਾਕਿਸਤਾਨ ’ਚ ਫਿਦਾਈਨ ਹਮਲੇ, 13 ਮਰੇ –

    ਪਾਕਿਸਤਾਨ ’ਚ ਫਿਦਾਈਨ ਹਮਲੇ, 13 ਮਰੇ ਪਿਸ਼ਾਵਰ : ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਅੱਜ ਸਵੇਰੇ ਫਿਦਾਈਨ ਹਮਲੇ ਵਿਚ ਸੁਰੱਖਿਆ ਬਲਾਂ ਦੇ 13 ਜਵਾਨ ਹਲਾਕ ਹੋ ਗਏ ਜਦੋਂਕਿ 24…

    Continue reading
    ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ –

    ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ ਵੈਨਕੂਵਰ : ਉੱਤਰੀ ਵੈਨਕੂਵਰ ਹਲਕੇ ਤੋਂ ਵਿਧਾਇਕਾ ਤੇ ਸੂਬਾ ਸਰਕਾਰ ਦੀ ਬੁਨਿਆਦੀ ਢਾਂਚਾ ਮੰਤਰੀ ਬੌਵਿਨ ਮਾ (2owinn Ma) ਦੇ ਸਰਕਾਰੀ ਦਫਤਰ ਦੇ…

    Continue reading