ਗਰਮ ਹਵਾ ਵਾਲਾ ਗੁਬਾਰਾ ਹਾਦਸਾਗ੍ਰਸਤ, ਅੱਠ ਲੋਕਾਂ ਦੀ ਮੌਤ –


ਗਰਮ ਹਵਾ ਵਾਲਾ ਗੁਬਾਰਾ ਹਾਦਸਾਗ੍ਰਸਤ, ਅੱਠ ਲੋਕਾਂ ਦੀ ਮੌਤ

ਸਾਓ ਪਾਓਲੋ : ਇੱਥੋਂ ਦੇ ਦੱਖਣੀ ਰਾਜ ਸਾਂਤਾ ਕੈਟਰੀਨਾ ਵਿੱਚ 21 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੱਕ ਗਰਮ ਹਵਾ ਵਾਲਾ ਗੁਬਾਰਾ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ। ਰਾਜ ਦੇ ਅੱਗ ਬੁਝਾਊ ਵਿਭਾਗ ਅਨੁਸਾਰ ਅੱਗ ਲੱਗਣ ਤੋਂ ਬਾਅਦ ਸੈਰ-ਸਪਾਟੇ ਲਈ ਗੁਬਾਰੇ ਵਿੱਚ ਬੈਠ ਕੇ ਜਾ ਰਹੇ ਲੋਕਾਂ ਵਿਚ ਸਹਿਮ ਫੈਲ ਗਿਆ। ਇਸ ਗੁਬਾਰੇ ਨੂੰ ਉਡਾਣ ਭਰਨ ਤੋਂ ਬਾਅਦ ਅੱਗ ਲੱਗ ਗਈ ਜੋ ਪਰਆਏ ਗ੍ਰਾਂਡੇ ਸ਼ਹਿਰ ਵਿੱਚ ਹਾਦਸਾਗ੍ਰਸਤ ਹੋ ਗਿਆ। ਅੱਗ ਬੁਝਾਊ ਵਿਭਾਗ ਅਨੁਸਾਰ ਇਸ ਹਾਦਸੇ ਵਿਚ ਬਚੇ 13 ਜਣਿਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।

  • Related Posts

    ਪਾਕਿਸਤਾਨ ’ਚ ਫਿਦਾਈਨ ਹਮਲੇ, 13 ਮਰੇ –

    ਪਾਕਿਸਤਾਨ ’ਚ ਫਿਦਾਈਨ ਹਮਲੇ, 13 ਮਰੇ ਪਿਸ਼ਾਵਰ : ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਅੱਜ ਸਵੇਰੇ ਫਿਦਾਈਨ ਹਮਲੇ ਵਿਚ ਸੁਰੱਖਿਆ ਬਲਾਂ ਦੇ 13 ਜਵਾਨ ਹਲਾਕ ਹੋ ਗਏ ਜਦੋਂਕਿ 24…

    Continue reading
    ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ –

    ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ ਵੈਨਕੂਵਰ : ਉੱਤਰੀ ਵੈਨਕੂਵਰ ਹਲਕੇ ਤੋਂ ਵਿਧਾਇਕਾ ਤੇ ਸੂਬਾ ਸਰਕਾਰ ਦੀ ਬੁਨਿਆਦੀ ਢਾਂਚਾ ਮੰਤਰੀ ਬੌਵਿਨ ਮਾ (2owinn Ma) ਦੇ ਸਰਕਾਰੀ ਦਫਤਰ ਦੇ…

    Continue reading