ਟਰੰਪ ਵੱਲੋਂ ਜਾਰੀ ਹਾਵਰਡ ਸਬੰਧੀ ਹੁਕਮਾਂ ’ਤੇ ਅਮਰੀਕੀ ਕੋਰਟ ਵੱਲੋਂ ਅਸਥਾਈ ਰੋਕ

ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਹੁਕਮ ’ਤੇ ਅਮਰੀਕੀ ਕੋਰਟ ਨੇ ਰੋਕ ਲਾ ਦਿੱਤੀ ਹੈ, ਜਿਸ ਵਿੱਚ ਟਰੰਪ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਹਾਰਵਰਡ ਯੂਨੀਵਰਸਿਟੀ ਵਿੱਚ ਜਾਣ ਲਈ ਅਮਰੀਕਾ ਵਿੱਚ ਦਾਖਲ ਹੋਣ ’ਤੇ ਪਾਬੰਦੀ ਲਗਾਈ ਗਈ ਸੀ।
‘ਆਈਵੀ ਲੀਗ’ ਹਾਰਵਰਡ ਯੂਨੀਵਰਸਿਟੀ ਸਮੇਤ ਅਮਰੀਕਾ ਦੇ ਅੱਠ ਪ੍ਰਸਿੱਧ ਨਿੱਜੀ ਵਿੱਦਿਅਕ ਸਥਾਨਾਂ ਦਾ ਸਮੂਹ ਹੈ। ਟਰੰਪ ਨੇ ਬੁੱਧਵਾਰ ਨੂੰ ਜਾਰੀ ਕੀਤੇ ਗਏ ਇਕ ਐਗਜ਼ਿਕਿਊਟਿਵ ਆਰਡਰ (ਸ਼ਾਸਕੀ ਹੁਕਮ) ਵਿੱਚ ਐਲਾਨ ਕੀਤਾ ਸੀ ਕਿ ਹਾਰਵਰਡ ਨੂੰ ਮੈਸੇਚੂਸੇਟਸ ਦੇ ਕੈਮਬ੍ਰਿਜ਼ ਸਥਿਤ ਆਪਣੇ ਕੈਂਪਸ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਦੀ ਇਜਾਜ਼ਤ ਦੇਣਾ ਕੌਮੀ ਸੁਰੱਖਿਆ ਲਈ ਖ਼ਤਰਾ ਹੋਵੇਗਾ। ਹਾਰਵਰਡ ਨੇ ਇੱਕ ਕਾਨੂੰਨੀ ਚੁਣੌਤੀ ਦਾਇਰ ਕਰਦਿਆਂ ਟਰੰਪ ਦੇ ਹੁਕਮ ਨੂੰ ਰੋਕਣ ਦੀ ਮੰਗ ਕੀਤੀ ਗਈ ਸੀ। ਇਸ ਵਿਚ ਹਾਰਵਰਡ ਵੱਲੋਂ ਵ੍ਹਾਈਟ ਹਾਊਸ ਦੀਆਂ ਮੰਗਾਂ ਨੂੰ ਰੱਦ ਕਰਨ ਲਈ ਗੈਰ-ਕਾਨੂੰਨੀ ਬਦਲਾ ਲੈਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਨਾਲ ਚਾਹਵਾਨ ਸਟੂਡੈਂਟਸ ਨੇ ਸੁੱਖ ਦਾ ਸਾਹ ਲਿਆ ਹੈ।
  • Related Posts

    ਪਾਕਿਸਤਾਨ ’ਚ ਫਿਦਾਈਨ ਹਮਲੇ, 13 ਮਰੇ –

    ਪਾਕਿਸਤਾਨ ’ਚ ਫਿਦਾਈਨ ਹਮਲੇ, 13 ਮਰੇ ਪਿਸ਼ਾਵਰ : ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਅੱਜ ਸਵੇਰੇ ਫਿਦਾਈਨ ਹਮਲੇ ਵਿਚ ਸੁਰੱਖਿਆ ਬਲਾਂ ਦੇ 13 ਜਵਾਨ ਹਲਾਕ ਹੋ ਗਏ ਜਦੋਂਕਿ 24…

    Continue reading
    ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ –

    ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ ਵੈਨਕੂਵਰ : ਉੱਤਰੀ ਵੈਨਕੂਵਰ ਹਲਕੇ ਤੋਂ ਵਿਧਾਇਕਾ ਤੇ ਸੂਬਾ ਸਰਕਾਰ ਦੀ ਬੁਨਿਆਦੀ ਢਾਂਚਾ ਮੰਤਰੀ ਬੌਵਿਨ ਮਾ (2owinn Ma) ਦੇ ਸਰਕਾਰੀ ਦਫਤਰ ਦੇ…

    Continue reading