ਪਰਾਗ ਜੈਨ ‘ਰਾਅ’ ਦੇ ਨਵੇਂ ਮੁਖੀ  –


ਪਰਾਗ ਜੈਨ ‘ਰਾਅ’ ਦੇ ਨਵੇਂ ਮੁਖੀ

ਨਵੀਂ ਦਿੱਲੀ : ਸੀਨੀਅਰ ਆਈਪੀਐੱਸ ਅਧਿਕਾਰੀ ਪਰਾਗ ਜੈਨ ਨੂੰ ਦੇਸ ਦੀ ਖੁਫ਼ੀਆ ਏਜੰਸੀ ‘ਰਾਅ’ (ਰਿਸਰਚ ਤੇ ਅਨੈਲੇਸਿਸ ਵਿੰਗ) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਪਰਾਗ ਜੈਨ ਨੂੰ ਖੁਫੀਆ ਜਾਣਕਾਰੀ ਇਕੱਤਰ ਕਰਨ ਅਤੇ ਭਾਰਤ ਦੇ ਆਂਢ-ਗੁਆਂਢ ਨਾਲ ਸਬੰਧਤ ਮਾਮਲਿਆਂ ਵਿੱਚ ਮੁਹਾਰਤ ਹਾਸਲ ਹੈ। ਜੈਨ ‘ਰਾਅ’ ਮੁਖੀ ਦਾ ਅਹੁਦਾ ਛੱਡ ਰਹੇ ਰਵੀ ਸਿਨਹਾ ਦੀ ਥਾਂ ਲੈਣਗੇ।

ਸਿਨਹਾ 30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ। ਜੈਨ ਦਾ ਕਾਰਜਕਾਲ ਦੋ ਸਾਲ ਲਈ ਹੋਵੇਗਾ। ਜੈਨ ਮੌਜੂਦਾ ਸਮੇਂ ‘ਰਾਅ’ ਦੇ ਏਵੀਏਸ਼ਨ ਰਿਸਰਚ ਸੈਂਟਰ (1R3) ਦੇ ਮੁਖੀ ਹਨ, ਜੋ ਹਵਾਈ ਨਿਗਰਾਨੀ ਸਣੇ ਹੋਰਨਾਂ ਮਸਲਿਆਂ ਨਾਲ ਸਿੱਝਦਾ ਹੈ। ਸੈਂਟਰ ਦਾ ਮੁਖੀ ਹੋਣ ਦੇ ਨਾਤੇ ਉਨ੍ਹਾਂ ਦੀ ਅਪ੍ਰੇਸ਼ਨ ਸੰਧੂਰ ’ਚ ਵਿਚ ਵੀ ਅਹਿਮ ਭੂਮਿਕਾ ਸੀ। ਜੈਨ, ਜੋ 1989 ਬੈਚ ਦੇ ਪੰਜਾਬ ਕੇਡਰ ਦੇ ਆਈਪੀਐੱਸ ਅਧਿਕਾਰੀ ਹਨ, ਨੂੰ ਰਾਅ ਵਿਚ ਕੰਮ ਕਰਨ ਦਾ ਦੋ ਸਾਲਾਂ ਦਾ ਤਜਰਬਾ ਹੈ।

ਜੈਨ ਨੇ ਆਪਣੇ ਕਰੀਅਰ ਵਿਚ ਪੰਜਾਬ ’ਚ ਅਤਿਵਾਦ ਦੀ ਸਿਖਰ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐੱਸਐੱਸਪੀ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲੀਸ ਵਜੋਂ ਵੀ ਸੇਵਾ ਨਿਭਾਈ। ਅਧਿਕਾਰੀਆਂ ਨੇ ਕਿਹਾ ਕਿ ‘ਰਾਅ’ ਵਿਚ ਕੰਮ ਕਰਦਿਆਂ ਜੈਨ ਨੇ ਪਾਕਿਸਤਾਨ ਡੈਸਕ ਨੂੰ ਵਿਆਪਕ ਤੌਰ ’ਤੇ ਸੰਭਾਲਿਆ। ਧਾਰਾ 370 ਰੱਦ ਕਰਨ ਮੌਕੇ ਉਨ੍ਹਾਂ ਦੀ ਤਾਇਨਾਤੀ ਜੰਮੂ ਅਤੇ ਕਸ਼ਮੀਰ ਵਿੱਚ ਵੀ ਰਹੀ।

ਜੈਨ ਨੇ ਸ੍ਰੀ ਲੰਕਾ ਅਤੇ ਕੈਨੇਡਾ ਵਿੱਚ ਭਾਰਤੀ ਮਿਸ਼ਨਾਂ ਵਿੱਚ ਵੀ ਸੇਵਾ ਨਿਭਾਈ ਹੈ। ਕੈਨੇਡਾ ਵਿੱਚ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਉੱਥੋਂ ਕੰਮ ਕਰਨ ਵਾਲੇ ਖਾਲਿਸਤਾਨੀ ਅਤਿਵਾਦੀ ਮਾਡਿਊਲਾਂ ਦੀ ਨਿਗਰਾਨੀ ਕੀਤੀ।

  • Related Posts

    ਵਾਹਨਾਂ ਦੀ ਟੱਕਰ ’ਚ ਤਿੰਨਾਂ ਦੀ ਮੌਤਾਂ –

    ਵਾਹਨਾਂ ਦੀ ਟੱਕਰ ’ਚ ਤਿੰਨਾਂ ਦੀ ਮੌਤਾਂ ਫਗਵਾੜਾ : ਜਲੰਧਰ-ਅੰਮ੍ਰਿਤਸਰ ਹਾਈਵੇ ਉੱਤੇ ਅੱਜ ਸਵੇਰੇ ਗੁਡਾਨਾ ਪੁਲ ਨੇੜੇ ਤੇ ਢਿੱਲਵਾਂ ਟੌਲ ਪਲਾਜ਼ਾ ਤੋਂ ਐਨ ਪਹਿਲਾਂ ਅਰਟਿਗਾ ਗੱਡੀ ਦੇ ਚਾਰ ਪਹੀਆ ਵਾਹਨ…

    Continue reading
    ਭਾਜਪਾ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ ਕਰਦੀ ਹੈ : ਅਖਿਲੇਸ਼ ਯਾਦਵ –

    ਭਾਜਪਾ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ ਕਰਦੀ ਹੈ : ਅਖਿਲੇਸ਼ ਯਾਦਵ ਲਖਨਉ : ਬੇਬਾਕ ਲਹਿਜੇ ਵਾਲੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਇੱਕ ਵਾਰ ਫਿਰ ਭਾਜਪਾ ’ਤੇ…

    Continue reading