
ਪਾਕਿਸਤਾਨ ਦੇਵਾਗਾ ਟਰੰਪ ਨੂੰ ਨੋਬੇਲ ਸ਼ਾਂਤੀ ਪੁਰਸਕਾਰ
ਇਸਲਾਮਾਬਾਦ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਭਾਰਤ-ਪਾਕਿਸਤਾਨ ਸੰਕਟ ਦੌਰਾਨ ਉਨ੍ਹਾਂ ਦੇ ਫ਼ੈਸਲਾਕੁਨ ਅਗਵਾਈ ਕਰਨ ਦੇ ਸਨਮਾਨ ਵਜੋਂ 2026 ਦਾ ਨੋਬੇਲ ਸ਼ਾਂਤੀ ਪੁਰਸਕਾਰ ਮਿਲਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ-ਪਾਕਿ ਟਕਰਾਅ ਨੂੰ ਘੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਹਾਲਾਂਕਿ ਭਾਰਤੀ ਆਗੂਆਂ ਤੇ ਅਧਿਕਾਰੀਆਂ ਨੇ ਇਸ ਦਾਅਵੇ ਨੂੰ ਖ਼ਾਰਜ ਕੀਤਾ ਹੈ।
ਇਹ ਨਾਮਜ਼ਦਗੀ ਉਦੋਂ ਸਾਹਮਣੇ ਆਈ ਹੈ ਜਦੋਂ ਸ਼ੁੱਕਰਵਾਰ ਨੂੰ ਟਰੰਪ ਨੂੰ ਨੋਬੇਲ ਇਨਾਮਾਂ ਬਾਰੇ ਪੁੱਛਿਆ ਗਿਆ ਅਤੇ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ (ਟਰੰਪ) ਨੂੰ ਕਈ ਕਾਰਨਾਂ ਕਰਕੇ ਇਹ ਪੁਰਸਕਾਰ ਮਿਲਣਾ ਚਾਹੀਦਾ ਹੈ, ਜਿਸ ਵਿੱਚ ਭਾਰਤ ਅਤੇ ਪਾਕਿਸਤਾਨ ਸਬੰਧੀ ਉਨ੍ਹਾਂ ਦਾ ਕੰਮ ਅਤੇ ਇੱਕ ਸੰਧੀ ਦਾ ਰਾਹ ਪੱਧਰਾ ਕਰਾਉਣਾ ਸ਼ਾਮਲ ਹੈ। ਸੰਧੀ ਬਾਰੇ ਉਨ੍ਹਾਂ ਨੇ ਕਿਹਾ ਸੀ ਕਿ ਸੋਮਵਾਰ ਨੂੰ ਦੋ ਅਫ਼ਰੀਕੀ ਮੁਲਕਾਂ – ਡੈਮੋਕ੍ਰੇਟਿਕ ਰਿਪਬਲਿਕ ਆਫ਼ ਕਾਂਗੋ ਅਤੇ ਰਵਾਂਡਾ ਵਿਚਕਾਰ ਦੁਸ਼ਮਣੀ ਖਤਮ ਕਰਨ ਲਈ ਇਸ ਇਕਰਾਰਨਾਮੇ ਉਤੇ ਦਸਤਖ਼ਤ ਕੀਤੇ ਜਾਣਗੇ। ਰਾਸ਼ਟਰਪਤੀ ਟਰੰਪ ਨੇ ਕਿਹਾ, “ਮੈਨੂੰ ਇਹ ਚਾਰ ਜਾਂ ਪੰਜ ਵਾਰ ਮਿਲਣਾ ਚਾਹੀਦਾ ਸੀ। ਉਹ ਮੈਨੂੰ ਨੋਬੇਲ ਸ਼ਾਂਤੀ ਪੁਰਸਕਾਰ ਨਹੀਂ ਦੇਣਗੇ ਕਿਉਂਕਿ ਉਹ ਸਿਰਫ਼ ਉਦਾਰਵਾਦੀਆਂ ਨੂੰ ਹੀ ਦਿੰਦੇ ਹਨ।’’