ਪਾਕਿ ਲਈ ਜਾਸੂਸੀ ਕਰਦੇ ਦੋ ਕਾਬੂ –


  1. ਪਾਕਿ ਲਈ ਜਾਸੂਸੀ ਕਰਦੇ ਦੋ ਕਾਬੂ
  2. ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇੱਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (9S9) ਨਾਲ ਸਬੰਧਤ ਜਾਸੂਸੀ ਸਰਗਰਮੀਆਂ ਦੇ ਦੋਸ਼ ਹੇਠ ਦੋ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੌਜੀ ਅਤੇ ਸਾਹਿਲ ਮਸੀਹ ਉਰਫ਼ ਸ਼ਾਲੀ ਵਜੋਂ ਹੋਈ ਹੈ।
  3. ਡੀਜੀਪੀ ਗੌਰਵ ਯਾਦਵ ਨੇੇ ਆਪਣੇ ਸੋਸ਼ਲ ਮੀਡੀਆ ਖਾਤੇ ‘ਐਕਸ’ ’ਤੇ ਇਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ(9S9) ਦੇ ਕਾਰਕੁਨਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਸ ’ਤੇ ਪੈੱਨ ਡਰਾਈਵ ਰਾਹੀਂ ਸੰਵੇਦਨਸ਼ੀਲ ਅਤੇ ਗੁਪਤ ਜਾਣਕਾਰੀ ਸਾਂਝੀ ਕਰਨ ਦਾ ਸ਼ੱਕ ਹੈ। ਇਸ ਮਾਮਲੇ ਵਿੱਚ ਸ਼ਾਮਲ ਆਈਐੱਸਆਈ ਹੈਂਡਲਰ ਦੀ ਪਛਾਣ ਰਾਣਾ ਜਾਵੇਦ ਵਜੋਂ ਹੋਈ ਹੈ।
  4. ਪੁਲੀਸ ਨੇ ਆਈਐੱਸਆਈ ਕਾਰਕੁਨਾਂ ਨਾਲ ਗੱਲਬਾਤ ਕਰਨ ਲਈ ਵਰਤੇ ਗਏ ਦੋ ਮੋਬਾਈਲ ਫੋਨ ਵੀ ਜ਼ਬਤ ਕੀਤੇ ਹਨ। ਡੀਜੀਪੀ ਨੇ ਆਖਿਆ ਕਿ ਵਿਆਪਕ ਜਾਸੂਸੀ-ਅਤਿਵਾਦ ਨੈੱਟਵਰਕ ਨੂੰ ਖਤਮ ਕਰਨ ਅਤੇ ਇਨ੍ਹਾਂ ਦੇ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

The post ਪਾਕਿ ਲਈ ਜਾਸੂਸੀ ਕਰਦੇ ਦੋ ਕਾਬੂ appeared first on .

  • Related Posts

    ਨਾਬਲਗਾਂ ਨੇ ਨੌਜਵਾਨ ਦਾ ਗਲਾ ਵੱਢਿਆ

    ਨਾਬਲਗਾਂ ਨੇ ਨੌਜਵਾਨ ਦਾ ਗਲਾ ਵੱਢਿਆ ਬਹਿਰਾਈਚ, ਦੋ ਨਾਬਲਿਗਾਂ ਨੇ ਰੀਲਾਂ ਬਣਾਉਣ ਲਈ ਆਈਫੋਨ ਚੋਰੀ ਕਰਨ ਮੌਕੇ ਇੱਕ ਵਿਅਕਤੀ ਦਾ ਗਲਾ ਵੱਢ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਬਾਅਦ…

    Continue reading
    ਗੈਂਗਸਟਰ ਭਗਵਾਨਪੁਰੀਆ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ –

    ਗੈਂਗਸਟਰ ਭਗਵਾਨਪੁਰੀਆ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ ਬਟਾਲਾ : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਚਚੇਰੇ ਭਰਾ ਨੂੰ ਵੀਰਵਾਰ ਦੇਰ ਰਾਤ ਦੋ ਮੋਟਰਸਾਈਕਲ ਸਵਾਰ…

    Continue reading