ਪ੍ਰਦਰਸ਼ਨਕਾਰੀਆਂ ਨੂੰ ਡਿਪੋਰਟ ਕਰਾਂਗੇ : ਟਰੰਪ –


ਪ੍ਰਦਰਸ਼ਨਕਾਰੀਆਂ ਨੂੰ ਡਿਪੋਰਟ ਕਰਾਂਗੇ : ਟਰੰਪ

ਵਾਸ਼ਿੰਗਟਨ : ਲਾਸ ਏਂਜਲਸ ਵਿੱਚ ਪ੍ਰਦਰਸ਼ਨਕਾਰੀ ਨੂੰ ਸੁਰੱਖਿਆ ਬਲਾਂ ਵੱਲੋਂ ਹਿਰਾਸਤ ਵਿੱਚ ਲੈਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਡੈਮੋਕਰੈਟਿਕ ਸ਼ਾਸਨ ਵਾਲੇ ਸੂਬਿਆਂ ’ਚ ਕਾਰਵਾਈ ਵਿੱਚ ਤੇਜ਼ੀ ਲਿਆਉਂਦੀ ਜਾ ਰਹੀ ਹੈ। ਅਮਰੀਕਾ ਦੇ ਲਾਸ ਏਂਜਲਸ ਤੇ ਹੋਰ ਅਹਿਮ ਸ਼ਹਿਰਾਂ ਵਿੱਚ ਪਰਵਾਸ ਨੀਤੀ ਖ਼ਿਲਾਫ਼ ਵੱਡੇ ਪੱਧਰ ’ਤੇ ਪ੍ਰਦਰਸ਼ਨਾਂ ਮਗਰੋਂ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੰਘੀ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਡੈਮੋਕਰੈਟਿਕ ਪਾਰਟੀ ਸ਼ਾਸਿਤ ਸੂਬਿਆਂ ਤੋਂ ਪਰਵਾਸੀਆਂ ਨੂੰ ਕੱਢਣ ਲਈ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਹਨ। ਟਰੰਪ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਅਮਰੀਕੀ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ਆਈਸੀਈ) ਅਧਿਕਾਰੀਆਂ ਨੂੰ ਇਤਿਹਾਸ ਦੇ ਸਭ ਤੋਂ ਵੱਡੇ ਸਮੂਹਿਕ ਡਿਪੋਰਟੇਸ਼ਨ ਮੁਹਿੰਮ ਦੇ ਬਹੁਤ ਹੀ ਅਹਿਮ ਟੀਚੇ ਨੂੰ ਹਾਸਲ ਕਰਨ ਲਈ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ, ‘‘ਇਸ ਟੀਚੇ ਨੂੰ ਹਾਸਲ ਕਰਨ ਲਈ ਅਧਿਕਾਰੀਆਂ ਨੂੰ ‘ਲਾਸ ਏਂਜਲਸ, ਸ਼ਿਕਾਗੋ ਅਤੇ ਨਿਊਯਾਰਕ ਵਰਗੇ ਵੱਡੇ ਸ਼ਹਿਰਾਂ ਵਿੱਚ ਪਰਵਾਸੀਆਂ ਨੂੰ ਹਿਰਾਸਤ ਵਿੱਚ ਲੈਣ ਅਤੇ ਉਨ੍ਹਾਂ ਨੂੰ ਡਿਪੋਰਟ ਕਰਨ ਦੇ ਯਤਨਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ।’’

ਟਰੰਪ ਦਾ ਇਹ ਬਿਆਨ ਕਈ ਹਫ਼ਤੇ ਤੱਕ ਕਾਰਵਾਈ ਵਿੱਚ ਤੇਜ਼ੀ ਅਤੇ ‘ਵਹਾਈਟ ਹਾਊਸ’ ਦੇ ਡਿਪਟੀ ਚੀਫ ਆਫ ਸਟਾਫ ਤੇ ਟਰੰਪ ਦੀ ਪਰਵਾਸ ਨੀਤੀ ਦੇ ਮੁਖੀ ਸਟੀਫਨ ਮਿੱਲਰ ਦੇ ਉਸ ਬਿਆਨ ਮਗਰੋਂ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਆਈਸੀਈ ਅਧਿਕਾਰੀ ਰੋਜ਼ਾਨਾ ਘੱਟੋ-ਘੱਟ ਤਿੰਨ ਹਜ਼ਾਰ ਗ੍ਰਿਫ਼ਤਾਰੀਆਂ ਦਾ ਟੀਚਾ ਰੱਖਣਗੇ। ਅਮਰੀਕੀ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਇਸੇ ਦੌਰਾਨ ਟਰੰਪ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਖੇਤਾਂ, ਰੈਸਤਰਾਂ ਅਤੇ ਹੋਟਲਾਂ ਵਿੱਚ ਗ੍ਰਿਫ਼ਤਾਰੀਆਂ ਰੋਕਣ ਦਾ ਨਿਰਦੇਸ਼ ਵੀ ਦਿੱਤਾ ਹੈ। ਅਮਰੀਕਾ ਵਿੱਚ ਸੰਘੀ ਇਮੀਗ੍ਰੇਸ਼ਨ ਅਧਿਕਾਰੀਆਂ ਦੇ ਛਾਪਿਆਂ ਖ਼ਲਾਫ਼ ਪੂਰੇ ਦੇਸ਼ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਇਹ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਰੁਕਣ ਦਾ ਨਾਮ ਨਹੀਂ ਲੈ ਰਿਹਾ।

  • Related Posts

    ਪਾਕਿਸਤਾਨ ’ਚ ਫਿਦਾਈਨ ਹਮਲੇ, 13 ਮਰੇ –

    ਪਾਕਿਸਤਾਨ ’ਚ ਫਿਦਾਈਨ ਹਮਲੇ, 13 ਮਰੇ ਪਿਸ਼ਾਵਰ : ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਅੱਜ ਸਵੇਰੇ ਫਿਦਾਈਨ ਹਮਲੇ ਵਿਚ ਸੁਰੱਖਿਆ ਬਲਾਂ ਦੇ 13 ਜਵਾਨ ਹਲਾਕ ਹੋ ਗਏ ਜਦੋਂਕਿ 24…

    Continue reading
    ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ –

    ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ ਵੈਨਕੂਵਰ : ਉੱਤਰੀ ਵੈਨਕੂਵਰ ਹਲਕੇ ਤੋਂ ਵਿਧਾਇਕਾ ਤੇ ਸੂਬਾ ਸਰਕਾਰ ਦੀ ਬੁਨਿਆਦੀ ਢਾਂਚਾ ਮੰਤਰੀ ਬੌਵਿਨ ਮਾ (2owinn Ma) ਦੇ ਸਰਕਾਰੀ ਦਫਤਰ ਦੇ…

    Continue reading