
ਪ੍ਰਾਇਵੇਟ ਬੱਸ ਖੱਡ ’ਚ ਡਿੱਗੀ, 20 ਜ਼ਖਮੀ
ਮੰਡੀ :ਹਿਮਾਚਲ ਵਿਚ ਜਾਹੂ ਤੋਂ ਪੱਟੀਘਾਟ-ਕਲਖਰ ਰਾਹੀਂ ਮੰਡੀ ਜਾ ਰਹੀ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਲਗਪਗ 20 ਯਾਤਰੀ ਜ਼ਖਮੀ ਹੋ ਗਏ। ਮੁਢਲੀ ਜਾਣਕਾਰੀ ਅਨੁਸਾਰ ਬੱਸ ਭੇਦਭਰੇ ਹਾਲਾਤਾਂ ਵਿੱਚ ਸੜਕ ਤੋਂ ਹੇਠਾਂ ਉਤਰ ਗਈ। ਹੱਟਲੀ ਪੁਲੀਸ ਥਾਣੇ ਦੇ ਅਧਿਕਾਰੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।
ੲਸ ਦੌਰਾਨ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਪ੍ਰਸ਼ਾਸਨ ਅਤੇ ਐਮਰਜੈਂਸੀ ਮੈਡੀਕਲ ਟੀਮਾਂ ਨੇ ਕਾਰਵਾਈ ਕਰਦਿਆਂ ਯਾਤਰੀਆਂ ਨੂੰ ਮੌਕੇ ’ਤੇ ਹੀ ਮੁੱਢਲੀ ਸਹਾਇਤਾ ਦਿੱਤੀ। ਇਸ ਉਪਰੰਤ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।