ਭਵਿੱਖ ’ਚ ਅਜਿਹਾ ਹੁੰਦਾ ਹੈ ਤਾਂ ਪਾਕਿਸਤਾਨ ਇਸ ਦਾ ਢੁਕਵਾਂ ਜਵਾਬ ਦੇਵੇਗਾ : ਇਸਹਾਕ ਡਾਰ

ਇਸਲਾਮਾਬਾਦ : ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਵਿਚਕਾਰ ਹਥਿਆਰਬੰਦ ਟਕਰਾਅ ਮੁੜ ਸ਼ੁਰੂ ਹੋਣ ਦੇ ਆਸਾਰ ਬੜੇ ਘੱਟ ਹਨ, ਪਰ ਉਨ੍ਹਾਂ ਨਾਲ ਹੀ ਧਮਕੀ ਦਿੱਤੀ ਕਿ ਜੇ ਅਜਿਹਾ ਕੁਝ ਹੁੰਦਾ ਹੈ ਤਾਂ ਉਨ੍ਹਾਂ ਦਾ ਮੁਲਕ ਇਸ ਦਾ ਢੁਕਵਾਂ ਜਵਾਬ ਦੇਵੇਗਾ।
ਡਾਰ ਦੀ ਇਹ ਟਿੱਪਣੀ ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਕੀਤੀ। ਇਹ ਪ੍ਰੈਸ ਕਾਨਫਰੰਸ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫਦੇ ਤੁਰਕੀ, ਇਰਾਨ, ਅਜ਼ਰਬਾਈਜਾਨ ਅਤੇ ਤਾਜਿਕਿਸਤਾਨ ਦੇ ਹਾਲੀਆ ਦੌਰੇ ਦੇ ਵੇਰਵੇ ਦੇਣ ਅਤੇ ਸਬੰਧਤ ਮੁਲਕਾਂ ਦੀ ਲੀਡਰਸ਼ਿਪ ਵੱਲੋਂ 22 ਅਪਰੈਲ ਦੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨਾਲ ਪਿਛਲੇ ਮਹੀਨੇ ਹੋਏ ਟਕਰਾਅ ਦੌਰਾਨ ਪਾਕਿਸਤਾਨ ਨੂੰ ਹਮਾਇਤ ਦੇਣ ਬਦਲੇ ਧੰਨਵਾਦ ਕਰਨ ਸਬੰਧਤੀ ਸੱਦੀ ਗਈ ਸੀ।
ਲੜਾਈ ਦੇ ਸੰਭਾਵੀ ਨਵੇਂ ਦੌਰ ਬਾਰੇ ਪੁੱਛੇ ਜਾਣ ‘ਤੇ ਡਾਰ ਨੇ ਕਿਹਾ ਕਿ ਉਹ ਭਵਿੱਖ ਬਾਰੇ ਪੇਸ਼ੀਨਗੋਈ ਤਾਂ ਨਹੀਂ ਕਰ ਸਕਦੇ ਪਰ ਅਜਿਹਾ ਕੁਝ ਹੋਣ ਦੇ ਆਸਾਰ ਬਹੁਤ ਘੱਟ ਹਨ। ਉਨ੍ਹਾਂ ਕਿਹਾ, “ਜੰਗਬੰਦੀ ਜਾਰੀ ਹੈ ਅਤੇ ਦੋਵਾਂ ਧਿਰਾਂ ਵੱਲੋਂ ਫੌਜਾਂ ਦੀ ਵਾਪਸੀ ਸਬੰਧੀ ਸਾਰੇ ਕਦਮਾਂ ਨੂੰ ਪੂਰੀ ਭਾਵਨਾ ਨਾਲ ਲਾਗੂ ਕੀਤਾ ਗਿਆ ਹੈ। ਇਸ ਲਈ ਮੇਰੀ ਰਾਇ ਵਿੱਚ (ਨਵੀਂ ਜੰਗ) ਦੀ ਕੋਈ ਸੰਭਾਵਨਾ ਨਹੀਂ ਹੈ।”
ਉਨ੍ਹਾਂ ਨਾਲ ਹੀ ਕਿਹਾ, “ਹਾਲਾਂਕਿ, ਜੇ ਭਾਰਤ ਹਥਿਆਰਬੰਦ ਟਕਰਾਅ ਦਾ ਸਹਾਰਾ ਲੈਂਦਾ ਹੈ ਤਾਂ ਅਸੀਂ ਉਸ ਦਾ ਢੁਕਵਾਂ ਜਵਾਬ ਦੇਵਾਂਗੇ।”ਉਨ੍ਹਾਂ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਗੱਲਬਾਤ ਲਈ ਤਿਆਰ ਹੈ, ਪਰ ਇਸ ਲਈ ਬੇਤਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਇੱਕ ਵਿਆਪਕ ਗੱਲਬਾਤ ਚਾਹੁੰਦਾ ਹੈ ਜਿਸ ਵਿੱਚ ਅੱਤਵਾਦ ਦੇ ਨਾਲ-ਨਾਲ ਸਿੰਧ ਜਲ ਸੰਧੀ (9W“) ਸਮੇਤ ਹੋਰ ਮੁੱਦੇ ਵੀ ਸ਼ਾਮਲ ਹੋਣ।
ਮੰਤਰੀ ਨੇ ਪਹਿਲਗਾਮ ਘਟਨਾ ਦੀ ਨਿਰਪੱਖ ਜਾਂਚ ਦੀ ਪੇਸ਼ਕਸ਼ ਨੂੰ ਦੁਹਰਾਇਆ, ਜਿਸ ਕਾਰਨ ਪਾਕਿਸਤਾਨ ਅਤੇ ਭਾਰਤ ਵਿਚਕਾਰ ਹਾਲ ਹੀ ਵਿੱਚ ਤਣਾਅ ਵਧਿਆ। ਡਾਰ, ਜੋ ਕਿ ਉਪ ਪ੍ਰਧਾਨ ਮੰਤਰੀ ਵੀ ਹਨ, ਨੇ ਦਾਅਵਾ ਕੀਤਾ ਕਿ ਜਿੱਥੇ ਪਾਕਿਸਤਾਨ ਦੀ ਗਤੀਸ਼ੀਲ ਕਾਰਵਾਈ ਦੀ ਸ਼ਲਾਘਾ ਕੀਤੀ ਗਈ ਹੈ, ਉੱਥੇ ਹੀ ਇਸ ਦੇ ਕੂਟਨੀਤਕ ਯਤਨਾਂ ਨੂੰ ਅੰਤਰਰਾਸ਼ਟਰੀ ਮਾਨਤਾ ਵੀ ਮਿਲੀ ਹੈ।
  • Related Posts

    ਪਾਕਿਸਤਾਨ ’ਚ ਫਿਦਾਈਨ ਹਮਲੇ, 13 ਮਰੇ –

    ਪਾਕਿਸਤਾਨ ’ਚ ਫਿਦਾਈਨ ਹਮਲੇ, 13 ਮਰੇ ਪਿਸ਼ਾਵਰ : ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਅੱਜ ਸਵੇਰੇ ਫਿਦਾਈਨ ਹਮਲੇ ਵਿਚ ਸੁਰੱਖਿਆ ਬਲਾਂ ਦੇ 13 ਜਵਾਨ ਹਲਾਕ ਹੋ ਗਏ ਜਦੋਂਕਿ 24…

    Continue reading
    ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ –

    ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ ਵੈਨਕੂਵਰ : ਉੱਤਰੀ ਵੈਨਕੂਵਰ ਹਲਕੇ ਤੋਂ ਵਿਧਾਇਕਾ ਤੇ ਸੂਬਾ ਸਰਕਾਰ ਦੀ ਬੁਨਿਆਦੀ ਢਾਂਚਾ ਮੰਤਰੀ ਬੌਵਿਨ ਮਾ (2owinn Ma) ਦੇ ਸਰਕਾਰੀ ਦਫਤਰ ਦੇ…

    Continue reading