ਮੋਟਰਸਾਈਕਲ ਸਵਾਰਾਂ ਨੇ ਮਾਰੀਆਂ ਗੋਲੀਆਂ –


ਮੋਟਰਸਾਈਕਲ ਸਵਾਰਾਂ ਨੇ ਮਾਰੀਆਂ ਗੋਲੀਆਂ

ਬਠਿੰਡਾ : ਇਥੇ ਥਰਮਲ ਕਲੋਨੀ ਦੇ ਗੇਟ ਨੰਬਰ 2 ਨੇੜੇ ਚਾਹ ਦੀ ਦੁਕਾਨ ’ਤੇ ਅੱਜ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਕੁਝ ਅਣਪਛਾਤੇ ਨੌਜਵਾਨਾਂ ਨੇ ਵਿਅਕਤੀ ਉੱਤੇ ਗੋਲੀਆਂ ਚਲਾਈਆਂ। ਜ਼ਖਮੀ ਦੀ ਸ਼ਨਾਖਤ ਲਲਿਤ ਕੁਮਾਰ ਛਾਬੜਾ ਵਾਸੀ ਵਿਸ਼ਾਲ ਨਗਰ ਸੰਤਪੁਰਾ ਰੋਡ ਵਜੋਂ ਹੋਈ ਹੈ ਤੇ ਉਸ ਨੂੰ ਏਮਸ ਬਠਿੰਡਾ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਲਲਿਤ ਕੁਮਾਰ ਕੈਮੀਕਲ ਟਾਈਲਾਂ ਤੇ ਉਸਾਰੀ ਦਾ ਕੰਮ ਕਰਦਾ ਹੈ। ਉਹ ਹਮੇਸ਼ਾ ਦੀ ਤਰ੍ਹਾਂ ਅੱਜ ਵੀ ਦੁਕਾਨ ’ਤੇ ਚਾਹ ਪੀਣ ਆਇਆ ਸੀ। ਇਥੇ ਪਹਿਲਾਂ ਤੋਂ ਹੀ ਚਾਹ ਪੀਣ ਆਏ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ’ਤੇ ਤਕਰੀਬਨ ਚਾਰ ਗੋਲੀਆਂ ਚਲਾਈਆਂ। ਗੋਲੀਆਂ ਲਲਿਤ ਦੇ ਮੋਢੇ, ਪੱਟ ਤੇ ਬਾਂਹ ’ਚ ਲੱਗੀਆਂ। ਜ਼ਖ਼ਮੀ ਨੂੰ ਇਲਾਕੇ ਦੇ ਲੋਕਾਂ ਵੱਲੋਂ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿਥੇ ਮੁੱਢਲੀ ਸਹਾਇਤਾ ਦੇਣ ਮਗਰੋਂ ਉਸ ਨੂੰ ਗੰਭੀਰ ਹਾਲਤ ਵਿੱਚ ਏਮਸ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ। ਮੌਕੇ ’ਤੇ ਪੁੱਜੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਵਿਰੁੱਧ ਥਾਣਾ ਥਰਮਲ ’ਚ ਕੇਸ ਦਰਜ ਕਰ ਲਿਆ ਹੈ ਅਤੇ ਘਟਨਾ ਸਬੰਧੀ ਸੀਸੀਟੀਵੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।

  • Related Posts

    ਨਾਬਲਗਾਂ ਨੇ ਨੌਜਵਾਨ ਦਾ ਗਲਾ ਵੱਢਿਆ

    ਨਾਬਲਗਾਂ ਨੇ ਨੌਜਵਾਨ ਦਾ ਗਲਾ ਵੱਢਿਆ ਬਹਿਰਾਈਚ, ਦੋ ਨਾਬਲਿਗਾਂ ਨੇ ਰੀਲਾਂ ਬਣਾਉਣ ਲਈ ਆਈਫੋਨ ਚੋਰੀ ਕਰਨ ਮੌਕੇ ਇੱਕ ਵਿਅਕਤੀ ਦਾ ਗਲਾ ਵੱਢ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਬਾਅਦ…

    Continue reading
    ਗੈਂਗਸਟਰ ਭਗਵਾਨਪੁਰੀਆ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ –

    ਗੈਂਗਸਟਰ ਭਗਵਾਨਪੁਰੀਆ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ ਬਟਾਲਾ : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਚਚੇਰੇ ਭਰਾ ਨੂੰ ਵੀਰਵਾਰ ਦੇਰ ਰਾਤ ਦੋ ਮੋਟਰਸਾਈਕਲ ਸਵਾਰ…

    Continue reading