
ਵਿਜੀਲੈਂਸ ਵੱਲੋਂ ਮਜੀਠੀਆ ਹਿਰਾਸਤ ’ਚ
ਐਸਏਐਸ ਨਗਰ (ਮੁਹਾਲੀ), ਵਿਜੀਲੈਂਸ ਬਿਊਰੋ ਦੀ ਟੀਮ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈਣ ਪਿੱਛੋਂ ਇਥੇ ਸੈਕਟਰ 68 ਸਥਤ ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ‘ਵਿਜੀਲੈਂਸ ਭਵਨ’ ਵਿਖੇ ਲਿਆਂਦਾ। ਜਾਣਕਾਰੀ ਮੁਤਾਬਕ ਵਿਜੀਲੈਂਸ ਭਵਨ ਵਿਖੇ ਬਿਕਰਮ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਗਈ। ਇਸ ਲਈ ਵੱਡੀ ਗਿਣਤੀ ਅਕਾਲੀ ਆਗੂ ਤੇ ਵਰਕਰ ਵੀ ਵਿਜੀਲੈਂਸ ਭਵਨ ਦੇ ਬਾਹਰ ਪਹੁੰਚੇ ਹੋਏ ਹਨ, ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤੇ ਮਜੀਠੀਆ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਹੋਰ ਲੀਡਰਸ਼ਿਪ ਦੇ ਵੀ ਮੁਹਾਲੀ ਪਹੁੰਚੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਰਣਜੀਤ ਸਿੰਘ ਗਿੱਲ ਆਦਿ ਆਗੂ ਮੁਹਾਲੀ ਅਦਾਲਤ ਵਿਚ ਪਹੁੰਚੇ। ਵਿਜੀਲੈਂਸ ਟੀਮ ਵੱਲੋਂ ਆਪਣੇ ਦਫ਼ਤਰ ਵਿਚ ਹੀ ਉਨ੍ਹਾਂ ਤੋਂ ਪੁੱਛਗਿੱਛ ਗਈ।
ਦੱਸਿਆ ਜਾ ਰਿਹਾ ਹੈ ਕਿ ਮਜੀਠੀਆ ਦੇ ਘਰੋਂ 29 ਮੋਬਾਈਲ, 4 ਲੈਪਟਾਪ, 2 ਆਈਪੈਡ ਅਤੇ 8 ਡਾਇਰੀਆਂ ਜ਼ਬਤ ਕੀਤੀਆਂ ਗਈਆਂ ਹਨ।
ਮੁਹਾਲੀ ਅਦਾਲਤ ਦੇ ਬਾਹਰ ਮੁਹਾਲੀ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਇਕੱਤਰ ਹੋਏ ਤੇ ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਦੀ ਕੀਤੀ। ਉਨ੍ਹਾਂ ਮਜੀਠੀਆ ਦੀ ਗ੍ਰਿਫਤਾਰੀ ਦਾ ਵਿਰੋਧ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਬੁਖਲਾਹਟ ਦੱਸਿਆ।