
- ਵੇਂ ਗੁੱਟ ਵੱਢਣ ਵਾਲਾ ਨਿਹੰਗ ਕਾਬੂ
- ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਪੁਲੀਸ ਨੇ 16 ਜੂਨ ਨੂੰ ਮਾਸਟਰ ਕਲੋਨੀ ਵਿਚ ਨਿਹੰਗ ਬਾਣੇ ਵਾਲੇ ਨੌਜਵਾਨ ਕਰਮਵੀਰ ਸਿੰਘ ਉਰਫ਼ ਲਵਲੀ ਨੂੰ ਆਪਣੇ ਹੀ ਮੁਹੱਲੇ ਦੇ ਨੌਜਵਾਨ ਯਤਿਨ ਵਾਲੀਆ ਪੁੱਤਰ ਸੂਰਜ ਕੁਮਾਰ ਦੇ ਦੋਵੇ ਗੁੱਟ ਵੱਢਣ ਦੇ ਦੋਸ਼ ਹੇਠ 24 ਘੰਟੇ ਵਿਚ ਹੀ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਕਪਤਾਨ ਪੁਲੀਸ ਰਾਕੇਸ਼ ਕੁਮਾਰ ਯਾਦਵ ਨੇ ਦਿੱਤੀ ਹੈ। ਸ੍ਰੀ ਯਾਦਵ ਨੇ ਦਸਿਆ ਕਿ ਮੁਲਜ਼ਮ ਖਿਲਾਫ਼ ਮੁਕੱਦਮਾ ਨੰਬਰ 147 ਅ/ਧ 115 (2), 118 (1), 109 ਬੀਐਨਐਸ ਦਰਜ ਕੀਤਾ ਗਿਆ ਸੀ। ਇਸ ਵਿਚ ਸ਼ਕਾਇਤਕਰਤਾ ਪੀੜਤ ਯਤਿਨ ਵਾਲੀਆ ਨੇ ਦੱਸਿਆ ਕੱਲ੍ਹ ਦੁਪਹਿਰ ਉਹ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤਾਂ ਕਰਮਵੀਰ ਸਿੰਘ ਉਰਫ਼ ਲਵਲੀ ਪੈਦਲ ਆਇਆ ਅਤੇ ਗਾਲੀ ਗਲੋਚ ਕਰਨ ਲੱਗਿਆ ਅਤੇ ਰੋਕਣ ’ਤੇ ਉਸ ਨੇ ਆਪਣੀ ਤਲਵਾਰ ਨਾਲ ਉਸ ਉਪਰ ਹਮਲਾ ਕਰ ਦਿਤਾ।
- ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਣ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ। ਸ੍ਰੀ ਯਾਦਵ ਨੇ ਦਸਿਆ ਕਿ ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਦੀਆਂ ਸੇਧਾਂ ਤਹਿਤ ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਦੀ ਅਗਵਾਈ ਹੇਠ ਪੁਲੀਸ ਨੇ ਟੀਮਾਂ ਬਣਾਈਆਂ ਅਤੇ ਸਹਾਇਕ ਥਾਣੇਦਾਰ ਰਾਜਿੰਦਰ ਸਿੰਘ ਨੇ ਪੁਲੀਸ ਪਾਰਟੀ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
- ਸ੍ਰੀ ਯਾਦਵ ਨੇ ਦਸਿਆ ਕਿ ਮੁਲਜ਼ਮ ਨੇ 6 ਮਹੀਨੇ ਪਹਿਲਾ ਹੀ ਨਿਹੰਗ ਬਾਣਾ ਪਹਿਨਿਆ ਸੀ, ਜਿਸ ’ਤੇ ਲੋਕਾਂ ਤੋਂ ਕਥਿਤ ਫ਼ਿਰੌਤੀ ਆਦਿ ਲੈਣ ਦੇ ਵੀ ਦੋਸ਼ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਸ਼ਾਂ ਦੀ ਵੀ ਬਾਰੀਕੀ ਨਾਲ ਜਾਂਚ ਜਾਰੀ ਹੈ।
- ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਡੋਪ ਟੈਸਟ ਵੀ ਕਰਵਾਇਆ ਗਿਆ, ਜੋਂ ਪਾਜ਼ਿਟਿਵ ਆਇਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਸੂਰਤ ’ਚ ਮੁਆਫ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ ਉਨ੍ਹਾਂ ਦਾ ਸਰਕਾਰ ਵਲੋਂ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਪੁਲੀਸ ਵਲੋਂ ਪੂਰਾ ਸਹਿਯੋਗ ਦਿਤਾ ਜਾ ਰਿਹਾ ਹੈ।
The post ਵੇਂ ਗੁੱਟ ਵੱਢਣ ਵਾਲਾ ਨਿਹੰਗ ਕਾਬੂ appeared first on .