ਹੁਣ ਡਿਪਟੀ ਕਮਿਸ਼ਨਰ ਪ੍ਰਵਾਨਗੀ ਬਗੈਰ ਨਹੀਂ ਕਰਨਗੇ ਮੀਟਿੰਗਾਂ –


ਹੁਣ ਡਿਪਟੀ ਕਮਿਸ਼ਨਰ ਪ੍ਰਵਾਨਗੀ ਬਗੈਰ ਨਹੀਂ ਕਰਨਗੇ ਮੀਟਿੰਗਾਂ

ਚੰਡੀਗੜ੍ਹ : ਇਹ ਲਾਜ਼ਮੀ ਕਰ ਦਿੱਤਾ ਗਿਆ ਹੈ ਕਿ ਡਿਪਟੀ ਕਮਿਸ਼ਨਰ ਕਿਸੇ ਵੀ ਮੀਟਿੰਗ ਤੋਂ ਪਹਿਲਾਂ ਮੁੱਖ ਸਕੱਤਰ ਪੰਜਾਬ ਦੀ ਪ੍ਰਵਾਨਗੀ ਲੈਣ। ਹੁਣ ਚੰਡੀਗੜ੍ਹ ਵਿਚ ਡਿਪਟੀ ਕਮਿਸ਼ਨਰਾਂ ਦੀ ਕੋਈ ਮੀਟਿੰਗ ਸੂਬੇ ਦੇ ਮੁੱਖ ਸਕੱਤਰ ਦੀ ਪ੍ਰਵਾਨਗੀ ਨਾਲ ਹੀ ਹੋ ਸਕੇਗੀ। ਪੰਜਾਬ ਦੇ ਪਰਸੋਨਲ ਵਿਭਾਗ ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਜਾਰੀ ਕਰ ਕੇ ਇਹ ਹਦਾਇਤ ਦਿੱਤੀ ਹੈ।

ਪੱਤਰ ਵਿਚ ਕਿਹਾ ਗਿਆ ਹੈ ਕਿ ਡਿਪਟੀ ਕਮਿਸ਼ਨਰਜ਼ ਨੂੰ ਚੰਡੀਗੜ੍ਹ ਵਿਖੇ ਮੀਟਿੰਗਾਂ ਲਈ ਬੁਲਾਉਣ ਜਾਂ ਫਿਰ ਉਨ੍ਹਾਂ ਨਾਲ ਵੀਡੀਓ ਕਾਨਫਰੰਸ ਕਰਨ ਤੋਂ ਪਹਿਲਾਂ ਮੁੱਖ ਸਕੱਤਰ ਦੀ ਲਿਖਤੀ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ।

ਇਸ ਸਬੰਧੀ ਤਰਕ ਦਿੱਤਾ ਗਿਆ ਹੈ ਕਿ ਜਦੋਂ ਪ੍ਰਬੰਧਕੀ ਸਕੱਤਰ ਡਿਪਟੀ ਕਮਿਸ਼ਨਰਾਂ ਨੂੰ ਚੰਡੀਗੜ੍ਹ ਵਿਚ ਮੀਟਿੰਗ ਲਈ ਬੁਲਾਉਂਦੇ ਹਨ ਜਾਂ ਉਨ੍ਹਾਂ ਨਾਲ ਵੀਡੀਓ ਕਾਨਫਰੰਸ ਕਰਦੇ ਹਨ ਤਾਂ ਫੀਲਡ ਦਾ ਕੰਮ ਅਤੇ ਫੀਲਡ ਮੌਨੀਟਰਿੰਗ ਪ੍ਰਭਾਵਤ ਹੁੰਦੀ ਹੈ।

  • Related Posts

    ਵਾਹਨਾਂ ਦੀ ਟੱਕਰ ’ਚ ਤਿੰਨਾਂ ਦੀ ਮੌਤਾਂ –

    ਵਾਹਨਾਂ ਦੀ ਟੱਕਰ ’ਚ ਤਿੰਨਾਂ ਦੀ ਮੌਤਾਂ ਫਗਵਾੜਾ : ਜਲੰਧਰ-ਅੰਮ੍ਰਿਤਸਰ ਹਾਈਵੇ ਉੱਤੇ ਅੱਜ ਸਵੇਰੇ ਗੁਡਾਨਾ ਪੁਲ ਨੇੜੇ ਤੇ ਢਿੱਲਵਾਂ ਟੌਲ ਪਲਾਜ਼ਾ ਤੋਂ ਐਨ ਪਹਿਲਾਂ ਅਰਟਿਗਾ ਗੱਡੀ ਦੇ ਚਾਰ ਪਹੀਆ ਵਾਹਨ…

    Continue reading
    ਪਰਾਗ ਜੈਨ ‘ਰਾਅ’ ਦੇ ਨਵੇਂ ਮੁਖੀ  –

    ਪਰਾਗ ਜੈਨ ‘ਰਾਅ’ ਦੇ ਨਵੇਂ ਮੁਖੀ ਨਵੀਂ ਦਿੱਲੀ : ਸੀਨੀਅਰ ਆਈਪੀਐੱਸ ਅਧਿਕਾਰੀ ਪਰਾਗ ਜੈਨ ਨੂੰ ਦੇਸ ਦੀ ਖੁਫ਼ੀਆ ਏਜੰਸੀ ‘ਰਾਅ’ (ਰਿਸਰਚ ਤੇ ਅਨੈਲੇਸਿਸ ਵਿੰਗ) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ…

    Continue reading