ਟਰੰਪ ਵੱਲੋਂ ਜਾਰੀ ਹਾਵਰਡ ਸਬੰਧੀ ਹੁਕਮਾਂ ’ਤੇ ਅਮਰੀਕੀ ਕੋਰਟ ਵੱਲੋਂ ਅਸਥਾਈ ਰੋਕ

ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਹੁਕਮ ’ਤੇ ਅਮਰੀਕੀ ਕੋਰਟ ਨੇ ਰੋਕ ਲਾ ਦਿੱਤੀ ਹੈ, ਜਿਸ ਵਿੱਚ ਟਰੰਪ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਹਾਰਵਰਡ ਯੂਨੀਵਰਸਿਟੀ ਵਿੱਚ ਜਾਣ ਲਈ ਅਮਰੀਕਾ ਵਿੱਚ ਦਾਖਲ ਹੋਣ ’ਤੇ ਪਾਬੰਦੀ ਲਗਾਈ ਗਈ ਸੀ।
‘ਆਈਵੀ ਲੀਗ’ ਹਾਰਵਰਡ ਯੂਨੀਵਰਸਿਟੀ ਸਮੇਤ ਅਮਰੀਕਾ ਦੇ ਅੱਠ ਪ੍ਰਸਿੱਧ ਨਿੱਜੀ ਵਿੱਦਿਅਕ ਸਥਾਨਾਂ ਦਾ ਸਮੂਹ ਹੈ। ਟਰੰਪ ਨੇ ਬੁੱਧਵਾਰ ਨੂੰ ਜਾਰੀ ਕੀਤੇ ਗਏ ਇਕ ਐਗਜ਼ਿਕਿਊਟਿਵ ਆਰਡਰ (ਸ਼ਾਸਕੀ ਹੁਕਮ) ਵਿੱਚ ਐਲਾਨ ਕੀਤਾ ਸੀ ਕਿ ਹਾਰਵਰਡ ਨੂੰ ਮੈਸੇਚੂਸੇਟਸ ਦੇ ਕੈਮਬ੍ਰਿਜ਼ ਸਥਿਤ ਆਪਣੇ ਕੈਂਪਸ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਦੀ ਇਜਾਜ਼ਤ ਦੇਣਾ ਕੌਮੀ ਸੁਰੱਖਿਆ ਲਈ ਖ਼ਤਰਾ ਹੋਵੇਗਾ। ਹਾਰਵਰਡ ਨੇ ਇੱਕ ਕਾਨੂੰਨੀ ਚੁਣੌਤੀ ਦਾਇਰ ਕਰਦਿਆਂ ਟਰੰਪ ਦੇ ਹੁਕਮ ਨੂੰ ਰੋਕਣ ਦੀ ਮੰਗ ਕੀਤੀ ਗਈ ਸੀ। ਇਸ ਵਿਚ ਹਾਰਵਰਡ ਵੱਲੋਂ ਵ੍ਹਾਈਟ ਹਾਊਸ ਦੀਆਂ ਮੰਗਾਂ ਨੂੰ ਰੱਦ ਕਰਨ ਲਈ ਗੈਰ-ਕਾਨੂੰਨੀ ਬਦਲਾ ਲੈਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਨਾਲ ਚਾਹਵਾਨ ਸਟੂਡੈਂਟਸ ਨੇ ਸੁੱਖ ਦਾ ਸਾਹ ਲਿਆ ਹੈ।
  • Related Posts

    ਅਮਰੀਕਾ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਨਵੇਂ ਕੜੇ ਨਿਯਮ ਲਾਗੂ

    ਬਿਨਾਂ ਜਾਣੂ ਕਰਵਾਏ ਕੋਰਸ ਛੱਡਣ ’ਤੇ ਵੀਜ਼ਾ ਰੱਦ ਹੋ ਸਕਦਾ ਹੈ: ਅਮਰੀਕਾ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਚਿਤਾਵਨੀ ਵਾਸ਼ਿੰਗਟਨ – ਅਮਰੀਕੀ ਇਮੀਗ੍ਰੇਸ਼ਨ ਅਥਾਰਿਟੀਆਂ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਨੀਤੀਆਂ ਨੂੰ ਲੈ…

    Continue reading
    ਭਵਿੱਖ ’ਚ ਅਜਿਹਾ ਹੁੰਦਾ ਹੈ ਤਾਂ ਪਾਕਿਸਤਾਨ ਇਸ ਦਾ ਢੁਕਵਾਂ ਜਵਾਬ ਦੇਵੇਗਾ : ਇਸਹਾਕ ਡਾਰ

    ਇਸਲਾਮਾਬਾਦ : ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਵਿਚਕਾਰ ਹਥਿਆਰਬੰਦ ਟਕਰਾਅ ਮੁੜ ਸ਼ੁਰੂ ਹੋਣ ਦੇ ਆਸਾਰ ਬੜੇ ਘੱਟ ਹਨ, ਪਰ ਉਨ੍ਹਾਂ ਨਾਲ…

    Continue reading

    Leave a Reply

    Your email address will not be published. Required fields are marked *