ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅੰਤਰਰਾਸ਼ਟਰੀ ਹਵਾਲਾ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਇੱਕ ਕਿਲੋ ਹੈਰੋਇਨ ਅਤੇ ਇੱਕ ਕਰੋੜ ਰੁਪਏ ਤੋਂ ਵੱਧ ਦੀ ਹਵਾਲਾ ਮਨੀ ਬਰਾਮਦ ਕੀਤੀ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਐਕਸ ਖਾਤੇ ਰਾਹੀਂ ਕੀਤਾ ਗਿਆ। ਇਸ ਮਗਰੋਂ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੱਤੀ। ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ ਦੀ ਸ਼ਨਾਖਤ ਗੁਰਦੀਪ ਸਿੰਘ ਉਰਫ ਸਾਬ, ਪ੍ਰਦੀਪ ਸ਼ਰਮਾ ਅਤੇ ਮਨੀ ਸ਼ਰਮਾ ਵਜੋਂ ਹੋਈ ਹੈ। ਇਹ ਸਾਰੇ ਤੁਰਕੀ ਆਧਾਰਿਤ ਤਸਕਰ ਨਵਪ੍ਰੀਤ ਸਿੰਘ ਉਰਫ ਨਵ ਭੁੱਲਰ ਨਾਲ ਸਬੰਧਤ ਹਨ। ਗੁਰਦੀਪ ਇੱਥੇ ਨਵ ਭੁੱਲਰ ਦੀ ਮਦਦ ਨਾਲ ਲੋਕਲ ਨੈਟਵਰਕ ਚਲਾ ਰਿਹਾ ਸੀ। ਉਹ ਇਸ ਸਬੰਧ ਵਿੱਚ ਉਸ ਨੂੰ ਲੋੜੀਂਦੀ ਮਦਦ ਮੁਹੱਈਆ ਕਰ ਰਿਹਾ ਸੀ।ਪੁਲੀਸ ਨੇ ਉਸ ਦੇ ਕੋਲੋਂ ਇੱਕ ਕਿਲੋ ਤੋਂ ਵੱਧ ਹੈਰੋਇਨ ਅਤੇ ਕਰੋੜ ਰੁਪਏ ਤੋਂ ਵੱਧ ਹਵਾਲਾ ਮਨੀ ਬਰਾਮਦ ਕੀਤੀ ਹੈ, ਜਿਸ ਵਿੱਚ ਲਗਭਗ 84 ਲੱਖ ਰੁਪਏ ਤੋਂ ਵੱਧ ਨਕਦੀ ਅਤੇ ਬਾਕੀ ਰਕਮ ਬੈਂਕ ਖਾਤੇ ਵਿੱਚ ਸ਼ਾਮਲ ਹੈ।
Crime ਕੈਨੇਡਾ ’ਚ ਪੰਜਾਬੀ ਕਾਰੋਬਾਰੀ ਨੂੰ ਮਾਰੀਆਂ 16 ਗੋਲੀਆਂ, ਮੌਕੇ ’ਤੇ ਮੌਤ PunjabToday May 17, 2025 ਵੈਨਕੂਵਰ : ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੇ ਕਤਲ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ, ਜਿਸ ਕਾਰਨ ਲੋਕ ਸਹਿਮੇ ਹੋਏ ਹਨ। ਮਿਸੀਸਾਗਾ ਵਿਖੇ ਪੰਜਾਬੀ ਕਾਰੋਬਾਰੀ ਹਰਜੀਤ ਸਿੰਘ ਢੱਡਾ (50)… Continue reading