
ਮਜੀਠੀਆ ਦੇ ਹੱਕ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਮੁਹਾਲੀ ਜਾ ਰਹੇ ਅਕਾਲੀ ਵਰਕਰ ਹਿਰਾਸਤ ’ਚ ਲਏ
ਬਠਿੰਡਾ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੁਹਾਲੀ ਕੋਰਟ ਵਿਚ ਪੇਸ਼ੀ ਮੌਕੇ ਵਿਧਾਨ ਸਭਾ ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਦਿਸ਼ਾ ਨਿਰਦੇਸ਼ ’ਤੇ ਮੁਹਾਲੀ ਜਾ ਰਹੇ ਅਕਾਲੀ ਵਰਕਰਾਂ ਨੂੰ ਪਿੰਡ ਭਾਈ ਦੇਸਾ ਵਿਖੇ ਨਾਕੇ ਦੌਰਾਨ ਪੁਲੀਸ ਨੇ ਰੋਕ ਲਿਆ। ਇਨ੍ਹਾਂ ਸਾਰਿਆਂ ਨੂੰ ਬਠਿੰਡਾ ਦੇ ਥਾਣਾ ਕੋਟ ਫੱਤਾ ਵਿੱਚ ਰੱਖਿਆ ਗਿਆ ਹੈ। ਕਰੀਬ ਦੋ ਦਰਜਨ ਅਕਾਲੀ ਆਗੂ ਅਤੇ ਵਰਕਰ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਕੋਰਟ ਵਿਚ ਪੇਸ਼ੀ ਕਰਕੇ ਚੰਡੀਗੜ੍ਹ ਜਾ ਰਹੇ ਸਨ। ਸ਼?ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਜੀਠੀਆ ਦੀ ਮੁਹਾਲੀ ਕੋਰਟ ਵਿਚ ਪੇਸ਼ੀ ਦੇ ਮੱਦੇਨਜ਼ਰ ਅਕਾਲੀ ਵਰਕਰਾਂ ਨੂੰ ਮੁਹਾਲੀ ਦੇ ਫੇਜ਼ 8 ਸਥਿਤ ਗੁਰਦੁਆਰਾ ਅੰਬ ਸਾਹਿਬ ਵਿਚ ਇਕੱਤਰ ਹੋਣ ਦਾ ਸੱਦਾ ਦਿੱਤਾ ਸੀ। ਅਕਾਲੀ ਵਰਕਰਾਂ ਨੂੰ ਮੁਹਾਲੀ/ਚੰਡੀਗੜ੍ਹ ਪਹੁੰਚਣ ਤੋਂ ਰੋਕਣ ਲਈ ਬਠਿੰਡਾ ਜ਼ਿਲ੍ਹੇ ਅੰਦਰ ਪੁਲੀਸ ਨੇ ਕਈ ਥਾਵਾਂ ’ਤੇ ਪੁਲਿਸ ਨੇ ਨਾਕੇ ਲਗਾਏ ਹੋਏ ਸਨ।
ਮਾਨਸਾ ਵਿਚ ਵੀ ਅਕਾਲੀ ਦਲ ਦੇ ਵਰਕਰਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਲਈ ਪੁਲੀਸ ਨੇ ਥਾਂ ਥਾਂ ਨਾਕੇ ਲਾਏ। ਵਿਧਾਨ ਸਭਾ ਹਲਕੇ ਮਾਨਸਾ ਦੇ ਇੰਚਾਰਜ ਪ੍ਰੇਮ ਅਰੌੜਾ ਨੂੰ ਅੱਜ ਢੈਪਈ ਪਿੰਡ ਦੇ ਬੱਸ ਅੱਡੇ ’ਤੇ ਹੀ ਰੋਕ ਲਿਆ। ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੋਗਾ ਹਲਕੇ ਤੋਂ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੂੰ ਉਸ ਦੇ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ। ਉਧਰ ਵਿਧਾਨ ਸਭਾ ਹਲਕਾ ਮੌੜ, ਤਲਵੰਡੀ ਸਾਬੋ, ਸਰਦੂਲਗੜ੍ਹ, ਬੁਢਲਾਡਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਅਤੇ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਇਸ ਇਲਾਕੇ ਵਿਚ ਵੱਖ-ਵੱਖ ਥਾਵਾਂ ‘ਤੇ ਰੋਕਿਆ ਗਿਆ ਹੈ।
ਇੱਕ ਜਾਣਕਾਰੀ ਅਨੁਸਾਰ ਹੁਣ ਤੱਕ ਮਾਨਸਾ ਜ਼ਿਲ੍ਹੇ ਦੇ ਕਰੀਬ ਦੋ ਦਰਜਨ ਤੋਂ ਵੱਧ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਰੋਕਿਆ ਗਿਆ ਹੈ। ਪੁਲਿਸ ਵੱਲੋਂ ਜ਼ਿਲ੍ਹੇ ਦੀਆਂ ਕਈ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਸੀ। ਸ਼?ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਅਰੌੜਾ ਇਸ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਲੋਕਤੰਤਰਿਕ ਹੱਕਾਂ ਦੀ ਉਲੰਘਣਾ ਹੈ।
The post ਮਜੀਠੀਆ ਦੇ ਹੱਕ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਮੁਹਾਲੀ ਜਾ ਰਹੇ ਅਕਾਲੀ ਵਰਕਰ ਹਿਰਾਸਤ ’ਚ ਲਏ appeared first on AMAZING TV – News from Punjab, India & Around the World.