
*
ਜੈਕੁਲਿਨ ਦੀ ਪਟੀਸ਼ਨ ਖਾਰਜ
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਦੀ ਐਫਆਈਆਰ ਨੂੰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਅਦਾਕਾਰਾ ਕੋਲੋਂ ਪਹਿਲਾਂ 7.27 ਕਰੋੜ ਰੁਪਏ ਕੁਰਕ ਕੀਤੇ ਸਨ। ਇਸ ਤੋਂ ਪਹਿਲਾਂ ਵੀ ਅਦਾਕਾਰਾ ਕੋਲੋਂ ਇਸ ਮਾਮਲੇ ਸਬੰਧੀ ਕਈ ਵਾਰ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ। ਇਹ ਮਾਮਲਾ ਸੁਕੇਸ਼ ਚੰਦਰਸ਼ੇਖਰ ਨਾਲ ਜੁੜਿਆ ਹੋਇਆ ਹੈ ਜਿਸ ਵਿਚ ਜੈਕੁਲਿਨ ਦਾ ਨਾਂ ਵੀ ਸਾਹਮਣੇ ਆਇਆ ਸੀ।
The post ਜੈਕੁਲਿਨ ਦੀ ਪਟੀਸ਼ਨ ਖਾਰਜ appeared first on AMAZING TV – News from Punjab, India & Around the World.