
ਢੱਡਰੀਆਂ ਵਾਲਾ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ
ਪਟਿਆਲਾ: ਇਕ ਕੁੜੀ ਦੀ ਮੌਤ ਦੇ ਮਾਮਲੇ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਖੁਦ ਨੂੰ ਬੇਕਸੂਰ ਦੱਸਿਆ ਹੈ। ਉਹ ਅੱਜ ਪਿੰਡ ਸੁਰਾਜਪੁਰ ਦੇ ਗੁਰਦੁਆਰੇ ਪਹੁੰਚੇ। ਮੀਡੀਆ ਨਾਲ ਗੱਲ ਕਰਦਿਆਂ ਮਾਮਲਾ ਹਾਈ ਕੋਰਟ ਪਹੁੰਚਣ ’ਤੇ ਉਨ੍ਹਾਂ ਕਿਹਾ ਕਿ ਜਿੱਥੇ ਮਰਜ਼ੀ ਜਾਂਚ ਹੋ ਜਾਵੇ, ਉਹ ਬੇਕਸੂਰ ਹੈ। ਜ਼ਿਕਰਯੋਗ ਹੈ ਕਿ ਮੈਜਿਸਟ?ਰੇਟ ਨੇ ਪੰਜਾਬ ਪੁਲੀਸ ਦੀ ਕਲੋਜ਼ਰ ਰਿਪੋਰਟ ’ਤੇ ਅਸਹਿਮਤੀ ਜਤਾਈ ਹੈ। 13 ਸਾਲ ਪੁਰਾਣੇ ਮਾਮਲੇ ਵਿੱਚ ਮੁੜ ਸੁਣਵਾਈ ਹੋਵੇਗੀ। ਇਸ ਮੌਕੇ ਉਨ੍ਹਾਂ ਦਿਲਜੀਤ ਦੋਸਾਂਝ ਦੀ ਤਾਰੀਫ਼ ਕਰਦਿਆਂ ਕਿਹਾ ਕਿ ਜਦੋਂ ਪੱਗ ਵਾਲਾ ਤਰੱਕੀ ਕਰਦਾ ਹੈ ਤਾਂ ਉਸ ਦਾ ਵਿਰੋਧ ਹੋਣ ਲੱਗ ਜਾਂਦਾ ਹੈ। ਕਲਾਕਾਰ ਸਭ ਦੇ ਸਾਂਝੇ ਹੁੰਦੇ ਨੇ, ਮੁਲਕਾਂ ਦੀ ਨਿੱਜੀ ਲੜਾਈ ਵਿੱਚ ਕਲਾ ਨੂੰ ਨਹੀਂ ਲਿਆਉਣਾ ਚਾਹੀਦਾ।
The post ਢੱਡਰੀਆਂ ਵਾਲਾ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ appeared first on AMAZING TV – News from Punjab, India & Around the World.