
ਤਖਤ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣਾ ਪੰਥ ਨੂੰ ਦੁਬਿਧਾ ’ਚ ਪਾਉਣ ਵਾਲੀ ਗੱਲ: ਐਡਵੋਕੇਟ ਧਾਮੀ
ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸ਼?ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ’ਤੇ ਚਿੰਤਾ ਜ਼ਾਹਰ ਕਰਦਿਆਂ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਥ ਵਿੱਚ ਦੁਬਿਧਾ ਪਾਉਣ ਵਾਲੀ ਅਤੇ ਅਧਿਕਾਰਾਂ ਤੋਂ ਬਾਹਰ ਜਾ ਕੇ ਕਰਨ ਵਾਲੀ ਕਾਰਵਾਈ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀਆਂ ਰਵਾਇਤਾਂ ਤੇ ਪਰੰਪਰਾਵਾਂ ਕੌਮ ਦੇ ਮਸਲੇ ਨਜਿੱਠਣ ਲਈ ਹਨ, ਨਾ ਕਿ ਕੌਮੀ ਸੰਕਟ ਪੈਦਾ ਕਰਨ ਲਈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉਚਤਾ ਨੂੰ ਦਰਕਿਨਾਰ ਕਰਨਾ ਉਚਿਤ ਨਹੀਂ ਹੈ ਅਤੇ ਅਜਿਹੇ ਰੁਝਾਨਾਂ ਨਾਲ ਕੌਮ ਅੰਦਰ ਆਪਾ-ਧਾਪੀ ਵਾਲਾ ਮਾਹੌਲ ਪੈਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਬੇਸ਼ਕ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ, ਪਰ ਪੰਥਕ ਮਾਮਲਿਆਂ ਨੂੰ ਵਿਚਾਰਨ ਦਾ ਅਧਿਕਾਰ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਪੰਥਕ ਮਾਮਲੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨ ਮਿਲ ਕੇ ਬੈਠਣ
The post ਤਖਤ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣਾ ਪੰਥ ਨੂੰ ਦੁਬਿਧਾ ’ਚ ਪਾਉਣ ਵਾਲੀ ਗੱਲ: ਐਡਵੋਕੇਟ ਧਾਮੀ appeared first on AMAZING TV – News from Punjab, India & Around the World.