
ਅਗਲੇ 6-7 ਦਿਨਾਂ ’ਚ ਹਿਮਾਚਲ, ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ
ਨਵੀਂ ਦਿੱਲੀ “: ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਅੱਜ ਕਿਹਾ ਕਿ ਦੇਸ਼ ਦੇ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਅਗਲੇ ਛੇ ਤੋਂ ਸੱਤ ਦਿਨਾਂ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿਚ ਮੌਨਸੂਨ ਸਰਗਰਮ ਰਹੇਗਾ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਵਿਧਰਭ, ਛੱਤੀਸਗੜ੍ਹ, ਬਿਹਾਰ, ਪੱਛਮੀ ਬੰਗਾਲ, ਸਿੱਕਮ ਅਤੇ ਝਾਰਖੰਡ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼, ਝਾਰਖੰਡ ਅਤੇ ਉੜੀਸਾ ਵਿੱਚ ਕੁਝ ਦਿਨ ਭਾਰੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਕੁਝ ਥਾਵਾਂ ’ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਅਗਲੇ ਸੱਤ ਦਿਨਾਂ ਵਿੱਚ ਸੌਰਾਸ਼ਟਰ ਅਤੇ ਕੱਛ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ। ਉੱਤਰ-ਪੂਰਬੀ ਭਾਰਤ ਵਿੱਚ ਇਸ ਸਮੇਂ ਦੌਰਾਨ ਵੱਖ-ਵੱਖ ਥਾਵਾਂ ’ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਕੇਰਲ ਅਤੇ ਕਰਨਾਟਕ ਵਿੱਚ ਹਫ਼ਤੇ ਦੇ ਕੁਝ ਦਿਨਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦੇਸ਼ ਵਿੱਚ ਜੁਲਾਈ ਵਿੱਚ ਆਮ ਨਾਲੋਂ ਵੱਧ ਮੀਂਹ ਦੀ ਭਵਿੱਖਬਾਣੀ ਕਰਦਿਆਂ ਮੱਧ ਭਾਰਤ, ਉੱਤਰਾਖੰਡ ਅਤੇ ਹਰਿਆਣਾ ਵਿੱਚ ਅਧਿਕਾਰੀਆਂ ਅਤੇ ਲੋਕਾਂ ਨੂੰ ਹੜ੍ਹਾਂ ਦੇ ਖਤਰੇ ਕਾਰਨ ਚੌਕਸ ਰਹਿਣ ਲਈ ਕਿਹਾ।
The post ਅਗਲੇ 6-7 ਦਿਨਾਂ ’ਚ ਹਿਮਾਚਲ, ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ appeared first on AMAZING TV – News from Punjab, India & Around the World.