Imran Khan Prefers Prison Over Slavery, Urges Supporters to Protest Against Hybrid Regime”


ਗੁਲਾਮੀ ਕਰਨ ਨਾਲੋਂ ਜੇਲ੍ਹ ’ਚ ਰਹਿਣਾ ਚੰਗਾ: ਇਮਰਾਨ ਖ਼ਾਨ

ਲਾਹੌਰ : ਪਾਕਿਸਤਾਨ ਦੇ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਉਹ ਗੁਲਾਮੀ ਮਨਜ਼ੂਰ ਕਰਨ ਦੀ ਬਜਾਏ ਜੇਲ੍ਹ ਦੀ ਹਨੇਰੀ ਕੋਠੜੀ ਵਿੱਚ ਰਹਿਣ ਨੂੰ ਤਰਜੀਹ ਦੇਣਗੇ। ਇਸ ਦੌਰਾਨ ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਹਾਈਬ੍ਰਿਡ ਸ਼ਾਸਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ ਵੀ ਕੀਤੀ।

ਖਾਨ ਨੇ ਆਪਣੀ ਪਾਰਟੀ, ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਵਰਕਰਾਂ ਨੂੰ ਆਸ਼ੂਰਾ ਜੋ ਕਿ ਮੁਹੱਰਮ ਵਿੱਚ ਸੋਗ ਦਾ 10ਵਾਂ ਦਿਨ ਹੈ ਅਤੇ ਪੈਗੰਬਰ ਦੇ ਪੋਤੇ, ਇਮਾਮ ਹੁਸੈਨ ਦੀ 7ਵੀਂ ਸਦੀ ਦੀ ਸ਼ਹਾਦਤ ਦੀ ਯਾਦ ’ਚ ਮਨਾਇਆ ਜਾਂਦਾ ਹੈ, ਤੋਂ ਬਾਅਦ ਮੌਜੂਦਾ ਸ਼ਾਸਨ ਵਿਰੁੱਧ ਵਿਦਰੋਹ ਕਰਨ ਦਾ ਸੱਦਾ ਦਿੱਤਾ। ਅਸ਼ੂਰਾ ਇਸ ਸਾਲ 6 ਜੁਲਾਈ ਨੂੰ ਮਨਾਇਆ ਜਾਣਾ ਹੈ।

ਖ਼ਾਨ ਨੇ ਮੰਗਲਵਾਰ ਨੂੰ ਐਕਸ ’ਤੇ ਪੋਸਟ ਕੀਤਾ, ‘‘ਮੈਂ ਪੂਰੇ ਮੁਲਕ, ਖਾਸਕਰ ਪੀਟੀਆਈ ਵਰਕਰਾਂ ਅਤੇ ਸਮਰਥਕਾਂ ਨੂੰ ਆਸ਼ੂਰਾ ਤੋਂ ਬਾਅਦ ਇਸ ਜ਼ਾਲਮ ਨਿਜ਼ਾਮ ਖ਼ਿਲਾਫ਼ ਡਟਣ ਦੀ ਅਪੀਲ ਕਰਦਾ ਹਾਂ।”

ਇਮਰਾਨ ਖ਼ਾਨ ਜੋ ਕਈ ਮਾਮਲਿਆਂ ਵਿੱਚ ਲਗਪਗ ਦੋ ਸਾਲਾਂ ਤੋਂ ਜੇਲ੍ਹ ਵਿੱਚ ਨੇ ਕਿਹਾ, ‘‘ਮੈਂ ਇਹ ਗੁਲਾਮੀ ਸਵੀਕਾਰ ਕਰਨ ਨਾਲੋਂ ਇੱਕ ਹਨੇਰੀ ਜੇਲ੍ਹ ਦੀ ਕੋਠੜੀ ਵਿੱਚ ਰਹਿਣਾ ਪਸੰਦ ਕਰਾਂਗਾ।’’

ਖਾਨ ਨੇ ਕਿਹਾ ਕਿ ਉਨ੍ਹਾਂ ਦੀ ਆਵਾਜ਼ ਨੂੰ ਹਰ ਸੰਭਵ ਤਰੀਕੇ ਨਾਲ ਦਬਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦਾ ਸੁਨੇਹਾ ਲੋਕਾਂ ਤੱਕ ਨਾ ਪਹੁੰਚ ਸਕੇ।

The post ਗੁਲਾਮੀ ਕਰਨ ਨਾਲੋਂ ਜੇਲ੍ਹ ’ਚ ਰਹਿਣਾ ਚੰਗਾ: ਇਮਰਾਨ ਖ਼ਾਨ appeared first on AMAZING TV – News from Punjab, India & Around the World.

  • Related Posts

    US Preparing to Extradite Khalistani Terrorist “Happy Passia” to India

    ਖ਼ਾਲਿਸਤਾਨੀ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਵਾਸ਼ਿੰਗਟਨ ਕੇਂਦਰੀ ਏਜੰਸੀਆਂ ਨੇ ਖਾਲਿਸਤਾਨੀ ਦਹਿਸ਼ਤਗਰਦ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਸੂਤਰਾਂ ਮੁਤਾਬਕ ਕੇਂਦਰੀ…

    Continue reading
    US Preparing to Extradite Khalistani Terrorist “Happy Passia” to India

    ਖ਼ਾਲਿਸਤਾਨੀ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਵਾਸ਼ਿੰਗਟਨ ਕੇਂਦਰੀ ਏਜੰਸੀਆਂ ਨੇ ਖਾਲਿਸਤਾਨੀ ਦਹਿਸ਼ਤਗਰਦ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਸੂਤਰਾਂ ਮੁਤਾਬਕ ਕੇਂਦਰੀ…

    Continue reading

    Leave a Reply

    Your email address will not be published. Required fields are marked *