
ਸੋਮਾਲੀਆ ’ਚ ਜਹਾਜ਼ ਹਾਦਸਾਗ੍ਰਸਤ
ਮੋਮਾਲੀਆ : ਅਫਰੀਕੀ ਯੂਨੀਅਨ ਸ਼ਾਂਤੀ ਮਿਸ਼ਨ ਦੀ ਸੇਵਾ ਕਰ ਰਿਹਾ ਇੱਕ ਛੋਟਾ ਫੌਜੀ ਜਹਾਜ਼ ਬੁੱਧਵਾਰ ਨੂੰ ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਦੇ ਹਵਾਈ ਅੱਡੇ ’ਤੇ ਹਾਦਸਾਗ੍ਰਸਤ ਹੋ ਗਿਆ। ਸੋਮਾਲੀ ਨੈਸ਼ਨਲ ਨਿਊਜ਼ ਏਜੰਸੀ ਦੇ ਅਨੁਸਾਰ ਅਦਨ ਐਡੇ ਹਵਾਈ ਅੱਡੇ ’ਤੇ ਉਤਰਦੇ ਸਮੇਂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਅਤੇ ਅੱਗ ਲੱਗ ਗਈ। ਭਾਵੇਂ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ ਪਰ ਇਸ ਬਾਰੇ ਅਧਿਕਾਰੀਆਂ ਵੱਲੋਂ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ ਅਤੇ ਮਾਰੇ ਗਏ ਲੋਕਾਂ ਦੀ ਗਿਣਤੀ ਬਾਰੇ ਹੁਣ ਤੱਕ ਪਤਾ ਨਹੀਂ ਲੱਗ ਸਕਿਆ ਹੈ।

[